ਅਪਰੰਪਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਪਰੰਪਾਰ [ਵਿਸ਼ੇ] ਜਿਸਦਾ ਪਾਰ ਨਹੀਂ, ਬੇਅੰਤ, ਅਸੀਮ; ਪਰਮੇਸ਼ਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1645, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਪਰੰਪਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਪਰੰਪਾਰ ਸੰ. अपरस्पर. ਵਿ—ਨਹੀਂ ਪਰਸਪਰ. ਕਿਸੇ ਦੀ ਸਹਾਇਤਾ ਨਾ ਚਾਹੁਣ ਵਾਲਾ। ੨ ਸਿਲਸਿਲੇ ਤੋਂ ਰਹਿਤ. ਵੰਸ਼ ਅਤੇ ਜਗਤਰਚਨਾ ਵਿੱਚ ਜਿਸ ਨੂੰ ਪਰਸਪਰ ਸਹਾਇਤਾ ਦੀ ਜਰੂਰਤ ਨਹੀਂ. “ਅਪਰੰਪਰ ਪਾਰਬ੍ਰਹਮ ਪਰਮੇਸਰੁ.” (ਸੋਰ ਮ: ੫) “ਤੂੰ ਆਦਿਪੁਰਖੁ ਅਪਰੰਪਰੁ ਕਰਤਾ ਜੀ.” (ਸੋਪੁਰਖੁ) ੩ ਸੰ. ਅਪਰੰਪਾਰ. ਬੇਹੱਦ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1621, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਪਰੰਪਾਰ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਅਪਰੰਪਾਰ: ਪਰਮਾਤਮਾ ਦਾ ਇਕ ਵਾਚਕ ਸ਼ਬਦ। ਜੋ ਪਰੰਪਰਾ (ਸਿਲਸਿਲੇ) ਤੋਂ ਮੁਕਤ ਹੋਵੇ ਜਾਂ ਜੋ ਸੀਮਾ ਤੋਂ ਪਰੇ ਹੋਵੇ ਜਾਂ ਸੰਸਾਰਿਕ ਪ੍ਰਪੰਚ ਦੀਆਂ ਸੀਮਾਵਾਂ ਤੋਂ ਜੋ ਉੱਚਾ ਜਾਂ ਸ੍ਰੇਸ਼ਠ ਹੋਵੇ, ਉਹ ‘ਅਪਰੰਪਰ’ ਹੈ। ਅਜਿਹੀ ਵਿਸ਼ੇਸ਼ਤਾ ਵਾਲੀ ਕੇਵਲ ਪਰਮਸੱਤਾ ਹੀ ਹੋ ਸਕਦੀ ਹੈ। ਇਸ ਲਈ ਇਸ ਸ਼ਬਦ ਦੀ ਵਰਤੋਂ ਪਰਮਾਤਮਾ ਲਈ ਕੀਤੀ ਜਾਂਦੀ ਹੈ — ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ। (ਗੁ.ਗ੍ਰੰ.448)।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1579, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no
ਅਪਰੰਪਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਪਰੰਪਾਰ, ਵਿਸ਼ੇਸ਼ਣ : ਜਿਸ ਦਾ ਪਾਰ ਨਹੀਂ, ਬੇਅੰਤ, ਪਰਮੇਸ਼ਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-02-35-13, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First