ਕੰਪਿਊਟਰ ਭਾਸ਼ਾਵਾਂ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Computer Languages

ਕੰਪਿਊਟਰ ਸਿਰਫ਼ ਸਿਫ਼ਰ (0) ਅਤੇ ਇਕ (1) ਦੀ ਭਾਸ਼ਾ ਨੂੰ ਸਮਝ ਸਕਦਾ ਹੈ। ਇਹ ਸਾਡੀ ਆਮ ਬੋਲ-ਚਾਲ ਵਾਲੀ ਭਾਸ਼ਾ ਨੂੰ ਸਮਝਣ ਤੋਂ ਅਸਮਰੱਥ ਹੈ। ਕੰਪਿਊਟਰ ਨੂੰ ਹਦਾਇਤਾਂ ਦੇਣ ਲਈ ਕਈ ਪ੍ਰਕਾਰ ਦੀਆਂ ਭਾਸ਼ਾਵਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਕੰਪਿਊਟਰ ਭਾਸ਼ਾਵਾਂ ਕਿਹਾ ਜਾਂਦਾ ਹੈ। ਕੰਪਿਊਟਰ ਭਾਸ਼ਾਵਾਂ ਦੀਆਂ ਹੇਠਾਂ ਦਿੱਤੀਆਂ ਸ਼੍ਰੇਣੀਆਂ ਹਨ :

· ਮਸ਼ੀਨੀ ਭਾਸ਼ਾ  

· ਅਸੈਂਬਲੀ ਭਾਸ਼ਾ          

· ਉੱਚ ਪੱਧਰੀ ਭਾਸ਼ਾ


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1103, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.