ਚਾਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਰਾ (ਨਾਂ,ਪੁ) 1 ਪਸ਼ੂਆਂ ਦੀ ਖ਼ੁਰਾਕ 2 ਹੀਲਾ- ਵਸੀਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਾਰਾ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Fodder (ਫ਼ੌਡਅ*) ਚਾਰਾ: ਘਰੇਲੂ ਪਸ਼ੂਆਂ ਲਈ ਉਗਾਇਆ ਅਤੇ ਤਿਆਰ ਕੀਤਾ ਚਾਰਾ ਜੋ ਹਰਾ (alfalfa) ਜਾਂ ਖ਼ੁਸ਼ਕ (dried hay) ਹੁੰਦਾ ਹੈ। ਪੰਜਾਬ ਵਿੱਚ ਚਰੀ, ਬਾਜਰਾ, ਟਾਂਡੀ, ਬਰਸੀਨ, ਚਟਾਲਾ, ਆਦਿ ਬਤੌਰ ਹਰਾ ਚਾਰਾ ਵਰਤੇ ਜਾਂਦੇ ਹਨ ਅਤੇ ਤੂੜੀ, ਭੋ, ਜੂੰਗੜ, ਆਦਿ ਸੁੱਕੇ ਚਾਰੇ ਵਿੱਚ ਸ਼ਾਮਲ ਕੀਤੇ ਜਾਂਦੇ ਹਨ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5148, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਚਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਰਾ 1 [ਨਾਂਪੁ] ਪਸ਼ੂਆਂ ਦੀ ਖ਼ੁਰਾਕ , ਘਾਹ-ਪੱਠਾ; ਆਸਰਾ , 2 ਮਦਦ; ਹੀਲਾ , ਯਤਨ, ਢੰਗ; ਵੱਸ , ਜ਼ੋਰ 3 [ਨਾਂਪੁ] ਗੰਜੀ ਚਾਰੇ ਦੀ ਖੇਡ ਵਿੱਚ ਸਿੱਧੀਆਂ ਚਾਰ ਕੌਡਾਂ ਦਾ ਸਮੂਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਾਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਾਰਾ. ਸੰਗ੍ਯਾ—ਚਯ. ਆਚਾਰ. “ਮਹਾ ਨਿਰਮਲ ਚਾਰਾ.” (ਸੂਹੀ ਛੰਤ ਮ: ੫) ੨ ਚਰਨ (ਖਾਣ) ਯੋਗ੍ਯ ਪਦਾਰਥ। ੩ ਖ਼ਾਸ ਕਰਕੇ ਪਸ਼ੂਆਂ ਦੇ ਚਰਨ ਦੀ ਵਸਤੁ। ੪ ਫ਼ਾ ਚਾਰਹ. ਸਹਾਇਤਾ। ੫ ਉਪਾਉ. ਯਤਨ. “ਜਿਉ ਤੁਮ ਰਾਖਹੁ ਤਿਉ ਰਹਾ ਅਵਰ ਨਹੀ ਚਾਰਾ.” (ਬਿਲਾ ਮ: ੪) ੬ ਵਸ਼. ਜ਼ੋਰ. “ਜਿਸੁ ਠਾਕੁਰ ਸਿਉ ਨਾਹੀ ਚਾਰਾ.” (ਸੁਖਮਨੀ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚਾਰਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚਾਰਾ (ਸੰ.। ਫ਼ਾਰਸੀ ਚਾਰਹ=ਇਲਾਜ) ਇਲਾਜ , ਤਦਬੀਰ, ਜ਼ੋਰ। ਯਥਾ-‘ਜਿਸੁ ਤੂ ਦੇਹਿ ਤਿਸੈ ਕਿਆ ਚਾਰਾ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First