ਛੱਜੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੱਜੂ. ਲਹੌਰ ਨਿਵਾਸੀ ਇੱਕ ਭਗਤ , ਜੋ ਭਾਟੀਆ ਜਾਤਿ ਦਾ ਸੀ ਅਰ ਰਾਫ਼ ਦੀ ਕਿਰਤ ਕਰਦਾ ਸੀ. ਇਹ ਜਹਾਂਗੀਰ ਅਤੇ ਸ਼ਾਹਜਹਾਂ ਦੇ ਸਮੇਂ ਹੋਇਆ ਹੈ. ਇਸ ਦੀ ਦੁਕਾਨ ਦੇ ਥਾਂ ਮਹਾਰਾਜਾ ਰਣਜੀਤ ਸਿੰਘ ਨੇ ਸੁੰਦਰ ਮੰਦਿਰ ਬਣਾ ਦਿੱਤਾ, ਜੋ ਹੁਣ ਮੇਯੋ ਹਾਸਪਿਟਲ (Mayo Hospital) ਪਾਸ ਰਤਨਚੰਦ ਦੀ ਸਰਾਂ ਦੇ ਦੱਖਣ ਹੈ. ਇਸੇ ਥਾਂ ਸੰਗਮਰਮਰ ਦੀ ਛੱਜੂ ਦੀ ਸਮਾਧਿ ਹੈ. ਅਸਥਾਨ ਦੇ ਪੁਜਾਰੀ ਦਾਦੂਪੰਥੀ ਸਾਧੂ ਹਨ. ਛੱਜੂ ਭਗਤ ਦਾ ਦੇਹਾਂਤ ਸੰਮਤ ੧੬੯੬ ਵਿੱਚ ਹੋਇਆ ਹੈ. ਛੱਜੂ ਦੇ ਇਸ ਅਸਥਾਨ ਨੂੰ ਲੋਕ ਛੱਜੂ ਭਗਤ ਦਾ ਚੌਬਾਰਾ ਆਖਦੇ ਹਨ. ਇੱਕ ਇਸੇ ਭਗਤ ਦੇ ਭਜਨ ਕਰਣ ਦਾ ਥਾਂ ਢਾਲ ਮਹੱਲੇ ਵਿੱਚ ਭੀ ਛੱਜੂ ਭਗਤ ਦਾ ਚੌਬਾਰਾ ਨਾਮ ਤੋਂ ਪ੍ਰਸਿੱਧ ਹੈ. ਦੇਖੋ, ਕਾਨ੍ਹਾ ਅਤੇ ਛੱਜੂਪੰਥੀ।
੨ ਕੋਹਲੀ ਗੋਤ ਦਾ ਇੱਕ ਪ੍ਰੇਮੀ, ਜੋ ਸੁਲਤਾਨਪੁਰ ਦਾ ਨਿਵਾਸੀ ਸੀ. ਇਹ ਗੁਰੂ ਅਰਜਨਦੇਵ ਦਾ ਸਿੱਖ ਹੋ ਕੇ ਪ੍ਰਸਿੱਧ ਉਪਕਾਰੀ ਹੋਇਆ ਹੈ।
੩ ਗੁਰੂ ਹਰਿਗੋਬਿੰਦ ਸਾਹਿਬ ਦਾ ਸੈਨਾਨੀ, ਜਿਸ ਨੇ ਅਮ੍ਰਿਤਸਰ ਜੀ ਦੇ ਜੰਗ ਵਿੱਚ ਵਡੀ ਵੀਰਤਾ ਦਿਖਾਈ. “ਛੱਜੂ ਗੱਜੂ ਮੁਹਰੂ ਰੰਧਾਵਾ ਤੇ ਸੁਜਾਨਾ ਬੀਰ.” (ਗੁਪ੍ਰਸੂ)
੪ ਪੰਜੋਖਰਾ (ਜਿਲਾ ਅੰਬਾਲਾ) ਨਿਵਾਸੀ ਇੱਕ ਮਹਾਂ ਮੂਰਖ ਝੀਵਰ, ਜਿਸ ਪੁਰ ਕ੍ਰਿਪਾਦ੍ਰਿ ਕਰਕੇ ਗੁਰੂ ਹਰਿਕ੍ਰਿਨ ਸਾਹਿਬ ਨੇ ਐਸਾ ਵਿਦ੍ਯਾਬਲ ਬਖ਼ਸ਼ਿਆ ਜਿਸ ਤੋਂ ਪੰਡਿਤ ਲਾਲਚੰਦ ਨੂੰ ਗੀਤਾ ਦੇ ਅਰਥ ਸੁਣਾਕੇ ਸ਼ਾਸਰਥ ਵਿੱਚ ਨਿਰੁੱਤਰ ਕੀਤਾ.
“ਗ੍ਰਾਮ ਹੋ ਪੰਜੋਖਰਾ ਦਿਲੀ ਕੋ ਜਾਤੇ ਮਗ ਮਾਹਿਂ
ਤਹਾਂ ਆਪ ਬੋਲੇ ਆਜ ਇਹਾਂ ਰਹ੍ਯੋ ਚਹਿ੍ਯੇ, x x
ਗ੍ਵਾਲ ਕਵਿ ਕਹੈ ਛੱਜੂ ਝੀਵਰ ਤਹਾਂ ਕੋ ਹੁਤੋ
ਵਾਂਕੋ ਛਰੀ ਛ੍ਵਾਇ ਕਹਿਵਾਯੋ ਅਥ ਸਹਿਯੇ.”
(ਗੁਰੁਪੰਚਾਸਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16619, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛੱਜੂ ਸਰੋਤ :
ਪੰਜਾਬੀ ਵਿਸ਼ਵ ਕੋਸ਼–ਜਿਲਦ ਦਸਵੀਂ, ਭਾਸ਼ਾ ਵਿਭਾਗ ਪੰਜਾਬ
ਛੱਜੂ : ਇਹ ਅੰਬਾਲਾ ਜ਼ਿਲ੍ਹੇ ਦੇ ਪੰਜੋਖੜਾ ਪਿੰਡ ਦਾ ਇਕ ਅਨਪੜ੍ਹ ਝੀਵਰ ਸੀ। ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਨੇ ਇਸ ਨੂੰ ਅਜਿਹਾ ਵਿਦਿਆ ਬਲ ਬਖ਼ਸ਼ਿਆ, ਜਿਸ ਤੋਂ ਇਸ ਨੇ ਪੰਡਤ ਲਾਲ ਚੰਦ ਨੂੰ, ਜੋ ਗੁਰੂ ਸਾਹਿਬ ਤੋਂ ਗੀਤਾ ਦੇ ਅਰਥ ਸੁਣਨਾ ਚਾਹੁੰਦਾ ਸੀ, ਗੀਤਾ ਦੇ ਅਰਥ ਸੁਣਾ ਕੇ ਸ਼ਾਸਤਰਾਂ ਵਿਚ ਨਿਰੁੱਤਰ ਕਰ ਦਿੱਤਾ।
ਹ. ਪੁ.––ਮ. ਕੋ. ; ਦੀ ਸਿੱਖ ਰਿਲੀਜਨ-ਮੈਕਾਲਫ
ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਦਸਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 11387, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-04-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First