ਜੈਜਾਵੰਤੀ ਰਾਗ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਜੈਜਾਵੰਤੀ ਰਾਗ (ਬਾਣੀ): ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਲ ਹੋਏ ਇਸ ਰਾਗ ਵਿਚ ਕੇਵਲ ਗੁਰੂ ਤੇਗ ਬਹਾਦਰ ਜੀ ਦੇ ਚਾਰ ਚਉਪਦੇ ਜਾਂ ਸ਼ਬਦ ਸੰਕਲਿਤ ਹਨ।
ਇਨ੍ਹਾਂ ਚਾਰ ਸ਼ਬਦਾਂ ਨੂੰ ਚਉਪਦੇ ਉਪ-ਸਿਰਲੇਖ ਨਹੀਂ ਦਿੱਤਾ ਗਿਆ। ਇਹ ਚਾਰੇ ਦੋ ਦੋ ਪਦਿਆਂ ਦੇ ਸਮੁੱਚ ਹਨ। ਇਨ੍ਹਾਂ ਵਿਚ ਗੁਰੂ ਜੀ ਨੇ ਮਾਇਆ ਦੇ ਰਸ-ਭੋਗਾਂ ਨੂੰ ਛੱਡ ਦੇ ਹਰਿ-ਨਾਮ ਵਿਚ ਲੀਨ ਹੋਣ ਲਈ ਜਿਗਿਆਸੂ ਨੂੰ ਪ੍ਰੇਰਣਾ ਦਿੱਤੀ ਹੈ— ਰਾਮ ਸਿਮਰਿ ਰਾਮ ਸਿਮਰਿ ਇਹੈ ਤੇਰੈ ਕਾਜਿ ਹੈ। ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੇ ਸਰਨਿ ਲਾਗੁ। ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ। (ਗੁ. ਗ੍ਰੰ.1352)।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First