ਟੋਭਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਭਾ (ਨਾਂ,ਪੁ) ਪਸ਼ੂਆਂ ਆਦਿ ਦੇ ਪਾਣੀ ਪੀਣ ਦਾ ਵੱਡਾ ਛੱਪੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਟੋਭਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਭਾ [ਨਾਂਇ] ਢਾਬ , ਛੱਪੜ , ਕੱਚਾ ਤਲਾਅ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3898, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਟੋਭਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਟੋਭਾ ਸੰਗ੍ਯਾ—ਤੋਯ (ਪਾਣੀ) ਦੀ ਹੈ ਆਭਾ (ਸ਼ੋਭਾ) ਜਿਸ ਵਿੱਚ, ਛੱਪੜ—ਛਪੜੀ. ਕੱਚਾ ਤਾਲ. ਤਲਾਈ. “ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ.” (ਮ: ੪ ਵਾਰ ਬਿਲਾ) ੨ ਪਿਤਰਾਂ ਦੇ ਪੂਜਣ ਲਈ ਬਣਾਇਆ ਹੋਇਆ ਤਾਲ, ਜਿਸ ਵਿੱਚੋਂ ਹਿੰਦੂ ਪਰਿਵਾਰ ਦੇ ਲੋਕ ਹਰ ਵਰ੍ਹੇ ਕਿਸੇ ਖ਼ਾ ਦਿਨ ਮਿੱਟੀ ਕੱਢਦੇ ਹਨ. “ਜੋਧ ਜਠੇਰੇ ਮੰਨੀਅਨ ਸਤੀਆਂ ਸਉਤ ਟੋਭੜੀ ਟੋਏ.” (ਭਾਗੁ) “ਮੜ੍ਹੀ ਟੋਭੜੀ ਮਠ ਅਰੁ ਗੋਰ। ਇਨਹੁ ਨ ਸੇਵਹੁ ਸਭ ਦਿਹੁ ਛੋਰ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First