ਧਾਗਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾਗਾ (ਨਾਂ,ਪੁ) 1 ਵੱਟੇ ਹੋਏ ਸੂਤ ਦੀ ਤੰਦ 2 ਮੰਤਰ ਵਿਧੀ ਨਾਲ ਬੰਨ੍ਹਿਆ ਡੋਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਧਾਗਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾਗਾ [ਨਾਂਪੁ] ਵੱਟੀ ਹੋਈ ਸੂਤਰ ਆਦਿ ਦੀ ਤੰਦ; ਡੋਰੀ, ਮੰਤਰ ਨਾਲ਼ ਬੰਨ੍ਹਿਆ ਡੋਰਾ; ਰੇਸ਼ਮੀ ਧਾਗੇ ਦਾ ਕੰਨਾਂ ਦਾ ਗਹਿਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਧਾਗਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਧਾਗਾ. ਸੰਗ੍ਯਾ—ਤਾਗਾ. “ਸੂਈ ਧਾਗਾ ਸੀਵੈ.” (ਮ: ੧ ਵਾਰ ਰਾਮ ੧) ੨ ਤੰਤ੍ਰਸ਼ਾਸਤ੍ਰ ਅਨੁਸਾਰ ਮੰਤ੍ਰਵਿਧੀ ਨਾਲ ਬੰਨ੍ਹਿਆ ਡੋਰਾ । ੩ ਜਨੇਊ. ਯਗ੍ਯੋਪਵੀਤ. “ਤਿਲਕ ਧਾਗਾ ਕਾਠ ਦੀ ਮਾਲਾ ਧਾਰੇ, ਸੋ ਤਨਖਾਹੀਆ.” (ਰਹਿਤ ਦਯਾ ਸਿੰਘ) ੪ ਭਾਵ—ਚੇਤਨਸੱਤਾ. “ਸਭ ਪਰੋਈ ਇਕਤੁ ਧਾਗੈ.” (ਮਾਝ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3399, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First