ਪਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤ (ਨਾਂ,ਇ) ਇੱਜ਼ਤ; ਮਾਣ; ਵਡਿਆਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 57126, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਤ [ਨਾਂਇ] ਇੱਜ਼ਤ , ਆਬਰੂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 57120, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਪਤ. ਸੰਗ੍ਯਾ—ਪ੍ਰਤਿ. ਮਾਨ. ਵਡਿਆਈ. ਇ਼ੱਜ਼ਤ. “ਦੁਹੁ ਲੋਕਨ ਮੇ ਪਤ ਕੋ ਖੋਵਹਿ.” (ਗੁਪ੍ਰਸੂ) ੨ ਪਤ੍ਰ. ਪੱਤਾ. “ਪਤ ਪਰਾਪਤਿ ਛਾਵ ਘਣੀ.” (ਬਸੰ ਮ: ੧) ੩ ਪਾਤ੍ਰ. ਤੂੰਬਾ. “ਭਉ ਭਾਉ ਦੁਇ ਪਤ ਲਾਇ ਜੋਗੀ , ਇਹੁ ਸਰੀਰੁ ਕਰਿ ਡੰਡੀ.” (ਰਾਮ ਅ: ਮ: ੩) ੪ ਦੇਖੋ, ਪਤਿ
ਅਤੇ ਪਤੁ। ੫ ਸੰ. पत् ਅਤੇ ਪਤੁ। ੫ ਸੰ. पत्. ਧਾ—ਸ੍ਵਾਮੀ ਹੋਣਾ. ਹੁਕੂਮਤ ਕਰਨਾ, ਉਡਣਾ, ਡਿਗਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 56665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪਤ (ਸੰ.। ਸੰਸਕ੍ਰਿਤ ਪਾਤ੍ਰੰ) ਪਾਤ੍ਰ , ਭਾਂਡਾ। ਭਾਵ ਤੂੰਬੇ ਤੋਂ ਹੈ। ਯਥਾ-‘ਭਉ ਭਾਉ ਦੁਇ ਪਤ ਲਾਇ ਜੋਗੀ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 56596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਪਤ ਸਰੋਤ :
ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)
ਪਤ, ਇਸਤਰੀ ਲਿੰਗ : ਵੇਖੋ, ਪੱਤ
–ਪਤਸਾਖ, ਪੁਲਿੰਗ : ਮਾਣ ਇੱਜ਼ਤ : “ਹਰਿਨਾਮ ਮਿਲੈ ਪਤਸਾਖ”
(ਮਾਰੂ ਮਹਲਾ ੪)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-30-12-33-58, ਹਵਾਲੇ/ਟਿੱਪਣੀਆਂ:
ਪਤ ਸਰੋਤ :
ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)
ਪਤ, ਪੁਲਿੰਗ : ਤ੍ਰੰਬਾ : “ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰ ਕਰਿ ਡੰਡੀ”
(ਰਾਗ ਆਸਾ ਮਹਲਾ ੩)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-30-12-54-48, ਹਵਾਲੇ/ਟਿੱਪਣੀਆਂ:
ਪਤ ਸਰੋਤ :
ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)
ਪਤ, (ਪੱਕਣਾ) \ ਇਸਤਰੀ ਲਿੰਗ : ਦਵਾਮ, ਚਾਸਣੀ
–ਪਤ ਚੜ੍ਹ ਜਾਣਾ, ਮੁਹਾਵਰਾ : ਚਾਸਣੀ ਦਾ ਵਧੇਰੇ ਕੜ੍ਹ ਜਾਣਾ
–ਨਾ ਪਤ ਪੱਕੇ ਨਾ ਜਾਨ ਛੁੱਟੇ, ਅਖੌਤ : ਜਦੋਂ ਕੋਈ ਕੰਮ ਛੇਤੀ ਨਾ ਮੁਕਦਾ ਹੋਵੇ ਉਦੋਂ ਕਹਿੰਦੇ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-30-12-55-00, ਹਵਾਲੇ/ਟਿੱਪਣੀਆਂ:
ਪਤ ਸਰੋਤ :
ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ)
ਪਤ, (ਸੰਸਕ੍ਰਿਤ : पव) \ ਪੁਲਿੰਗ : ਪੱਤਰ, ਪੱਤਾ
–ਪੱਤਝੜ, ਇਸਤਰੀ ਲਿੰਗ : ਉਹ ਰਤ ਜਿਸ ਵਿੱਚ ਰੁੱਖਾਂ ਦੇ ਪੱਤੇ ਝੜ ਜਾਂਦੇ ਹਨ, ਖਿਜ਼ਾਂ, ਕੱਤਕ ਮੱਘਰ ਦੇ ਦਿਨ
–ਪੱਤ ਪੱਤ ਢੂੰਢਣਾ, ਮੁਹਾਵਰਾ : ਬਹੁਤ ਜ਼ਿਆਦਾ ਢੂੰਡ ਭਾਲ ਕਰਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼, ਜਿਲਦ ਚੌਥੀ (ਪ ਤੋਂ ਭ), ਹੁਣ ਤੱਕ ਵੇਖਿਆ ਗਿਆ : 160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-09-30-12-55-27, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First