ਭਵਾਨੀਗੜ੍ਹ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਭਵਾਨੀਗੜ੍ਹ (ਨਗਰ): ਪਟਿਆਲਾ ਜ਼ਿਲ੍ਹੇ ਦਾ ਇਕ ਨਗਰ ਜੋ ਪਟਿਆਲੇ ਤੋਂ ਸੁਨਾਮ ਜਾਣ ਵਾਲੀ ਸੜਕ ਉਤੇ 36 ਕਿ.ਮੀ. ਦੀ ਦੂਰੀ ਉਤੇ ਸਥਿਤ ਹੈ। ਇਸ ਨਗਰ ਦਾ ਇਕ ਸਥਾਨਕ ਨਾਂ ‘ਢੋਡੇ ’ ਵੀ ਹੈ। ਗੁਰੂ ਤੇਗ ਬਹਾਦਰ ਜੀ ਮਾਲਵੇ ਦੀ ਪ੍ਰਚਾਰ-ਯਾਤ੍ਰਾ ਵੇਲੇ ਆਲੋ ਹਰਖ ਪਿੰਡ ਤੋਂ ਇਥੇ ਆਏ ਸਨ ਅਤੇ ਨਗਰ ਤੋਂ ਬਾਹਰ ਪੂਰਬ ਦਿਸ਼ਾ ਵਲ ਦੋ ਪਿਪਲਾਂ ਦੇ ਹੇਠਾਂ ਬੈਠੇ ਸਨ। ਬਾਦ ਵਿਚ ਗੁਰੂ ਜੀ ਦੀ ਆਮਦ ਦੀ ਯਾਦ ਵਿਚ ਉਥੇ ਥੜਾ ਸਾਹਿਬ ਬਣਾਇਆ ਗਿਆ। ਸੰਨ 1916 ਈ. ਵਿਚ ਇਸ ਗੁਰੂ-ਧਾਮ ਦੀ ਨਵੀਂ ਇਮਾਰਤ ਬਣਵਾਈ ਗਈ , ਜੋ ‘ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ’ ਦੇ ਨਾਂ ਨਾਲ ਪ੍ਰਸਿੱਧ ਹੈ। ਇਸ ਦੀ ਇਮਾਰਤ ਵਿਚ ਬਾਦ ਵਿਚ ਵਿਸਤਾਰ ਵੀ ਕੀਤਾ ਜਾਂਦਾ ਰਿਹਾ ਹੈ। ਇਹ ਗੁਰੂ-ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ, ਪਰ ਇਸ ਦੀ ਵਿਵਸਥਾ ਸਥਾਨਕ ਕਮੇਟੀ ਕਰਦੀ ਹੈ। ਇਥੇ ਪਹਿਲੇ ਅਤੇ ਨੌਵੇਂ ਗੁਰੂ ਸਾਹਿਬਾਨ ਦੇ ਜਨਮ-ਦਿਨ ਬੜੇ ਉਤਸਾਹ ਨਾਲ ਮੰਨਾਏ ਜਾਂਦੇ ਹਨ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1886, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.