ਭੂਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੂਤ (ਨਾਂ,ਪੁ) 1 ਡਰਾਉਣਾ ਪਰ ਕਲਪਿਤ ਵਜੂਦ 2 ਬੀਤਿਆ ਸਮਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੂਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੂਤ [ਨਾਂਪੁ] ਜਿੰਨ , ਪ੍ਰੇਤ; ਦੋਖੀ ਬੰਦਾ; ਤੱਤ; ਲੰਘ ਗਿਆ ਸਮਾਂ, ਅਤੀਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13534, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭੂਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭੂਤ (ਸੰ.। ਸੰਸਕ੍ਰਿਤ) ੧. ਤੱਤ ।
੨. ਮੁਰਦਾ ਸ਼ਰੀਰ। ਯਥਾ-‘ਭੂਤੁ ਰਹਨ ਕਿਉ ਦੀਆ’।
੩. ਪ੍ਰੇਤ। ਭੂਤਨੇ। ਯਥਾ-‘ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ’।
੪. ਭੂਤਨੇ, ਮੁਰਾਦ ਵਿਚ ਕਾਮਾਦਿਕ ਖੋਟੇ ਭਾਵ। ਯਥਾ-‘ਦੁੰਦਰ ਦੂਤ ਭੂਤ ਭੀਹਾਲੇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਭੂਤ ਸਰੋਤ :
ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼
ਭੂਤ (manes)
ਮਰਿਆਂ ਹੋਇਆਂ ਦੀਆਂ ਰੂਹਾਂ। ਕਲਾਸਕੀ ਮਿਥਿਹਾਸ ਵਿੱਚ ਚੌਥੇਨਿਅਨ (Chothonian) ਇਸ਼ਟ। ਭੂਤ ਕੱਢਣਾ/ਹੱਥ ਹੌਲਾ ਕਰਨਾ (exorcism) ਗਲਤ ਵਤੀਰੇ, ਜਾਂ ਬਿਮਾਰੀ ਦਾ ਕਾਰਨ ਸਮਝੀ ਜਾਂਦੀ ਕਿਸੇ ਭੈੜੀ ਰੂਹ ਨੂੰ ਮਨ/ਜਿਸਮ ਵਿੱਚੋਂ ਬਾਹਰ ਕੱਢਣ ਦੀ ਪ੍ਰਕਿਰਿਆ।
ਲੇਖਕ : ਪਰਕਾਸ਼ ਸਿੰਘ ਜੰਮੂ,
ਸਰੋਤ : ਸਮਾਜ-ਵਿਗਿਆਨ ਦਾ ਵਿਸ਼ਾ-ਕੋਸ਼, ਹੁਣ ਤੱਕ ਵੇਖਿਆ ਗਿਆ : 10934, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-02-04, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First