ਮਹਿਰੋਂ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਮਹਿਰੋਂ (ਪਿੰਡ): ਪੰਜਾਬ ਦੇ ਮੋਗਾ ਜ਼ਿਲ੍ਹੇ ਦਾ ਇਕ ਪਿੰਡ ਜੋ ਮੋਗਾ ਨਗਰ ਤੋਂ 7 ਕਿ.ਮੀ. ਦੱਖਣ-ਪੂਰਬ ਵਲ ਵਸਿਆ ਹੋਇਆ ਹੈ। ਸਥਾਨਕ ਰਵਾਇਤ ਅਨੁਸਾਰ ਗੁਰੂ ਹਰਿਗੋਬਿੰਦ ਸਾਹਿਬ ਮੱਦੋਕੇ ਪਿੰਡ ਤੋਂ ਡਰੌਲੀ ਜਾਂਦੇ ਹੋਇਆਂ ਇਥੇ ਇਕ ਟੋਭੇ ਦੇ ਕੰਢੇ ਉਤੇ ਰੁਕੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਇਥੇ ‘ਗੁਰਦੁਆਰਾ ਗੁਰੂਸਰ ’ ਬਣਿਆ ਹੋਇਆ ਹੈ। ਇਸ ਦੀ ਵਰਤਮਾਨ ਇਮਾਰਤ ਸੰਨ 1931 ਈ. ਵਿਚ ਉਸਾਰੀ ਗਈ ਸੀ ਅਤੇ ਸੰਨ 1962 ਈ. ਵਿਚ ਇਸ ਵਿਚ ਵਾਧਾ ਕੀਤਾ ਗਿਆ। ਇਹ ਗੁਰੂ-ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ, ਪਰ ਇਸ ਦੀ ਵਿਵਸਥਾ ਸਥਾਨਕ ਕਮੇਟੀ ਕਰਦੀ ਹੈ। ਹਰ ਮਸਿਆ ਨੂੰ ਭਾਰੀ ਦੀਵਾਨ ਸਜਦੇ ਹਨ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6369, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਮਹਿਰੋਂ ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ

ਮਹਿਰੋਂ : ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਆਂ ਜੀਵਨ ਪੈੜਾਂ ਨਾਲ ਸੰਬੰਧਿਤ ਪਿੰਡ ਮਹਿਰੋਂ, ਜ਼ਿਲ੍ਹਾ ਮੋਗਾ ਦੀ ਇਸੇ ਹੀ ਨਾਂ ਦੀ ਤਹਿਸੀਲ ਵਿਚ ਮੋਗਾ ਤੋਂ 5 ਕਿ. ਮੀ. ਦੀ ਦੂਰੀ ਤੇ ਸਥਿਤ ਹੈ। ਇਸ ਪਿੰਡ ਦੇ ਉੱਤਰ ਵਾਲੇ ਪਾਸੇ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਗੁਰਦੁਆਰਾ ‘ਗੁਰੂਸਰ’ ਬਣਿਆ ਹੋਇਆ ਹੈ। ਗੁਰੂ ਜੀ ਮੱਦੋਕੇ ਤੋਂ ਡਰੌਲੀ ਨੂੰ ਜਾਂਦੇ ਸਮੇਂ ਇਥੇ ਪਧਾਰੇ ਸਨ। 

ਇਥੇ ਇਕ ਪ੍ਰਾਇਮਰੀ ਅਤੇ ਇਕ ਮਿਡਲ ਸਕੂਲ ਬਣਿਆ ਹੋਇਆ ਹੈ। ਇਥੇ ਡਿਸਪੈਂਸਰੀ ਵੀ ਮੌਜੂਦ ਹੈ। 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 3720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-03-16-02-13-56, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ. : 937; ਡਿ. ਸੈਂ. ਹੈਂ ਬੁ. -ਫਰੀਦਕੋਟ (1981)

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.