ਮੇਨ ਫਰੇਮ ਕੰਪਿਊਟਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Main Frame Computer
ਵੱਧ ਅੰਕੜਿਆਂ ਨੂੰ ਸਟੋਰ ਕਰਨ ਲਈ ਅਜਿਹੇ ਕੰਪਿਊਟਰ ਵਰਤੇ ਜਾਂਦੇ ਹਨ। ਇਨ੍ਹਾਂ ਦੀ ਕਾਰਜ ਸ਼ਕਤੀ ਮਿੰਨੀ ਕੰਪਿਊਟਰ ਨਾਲੋਂ ਵੱਧ ਹੁੰਦੀ ਹੈ। ਇਨ੍ਹਾਂ ਦੀ ਵਰਤੋਂ ਬੈਂਕਾਂ , ਬੀਮਾਂ ਸੰਸਥਾਵਾਂ ਅਤੇ ਫੈਕਟਰੀਆਂ ਵਿੱਚ ਕੀਤੀ ਜਾਂਦੀ ਹੈ। ਇਨ੍ਹਾਂ ਕੰਪਿਊਟਰਾਂ ਨੂੰ ਮੁੱਖ (ਹਾਸਟ) ਕੰਪਿਊਟਰ ਵਜੋਂ ਵਰਤ ਕੇ ਦੂਸਰੇ ਕੰਪਿਊਟਰਾਂ ਨਾਲ ਜੋੜਿਆ ਜਾ ਸਕਦਾ ਹੈ। ਇਹ ਆਮ ਕੰਪਿਊਟਰਾਂ ਨਾਲੋਂ ਵੱਡੇ ਅਤੇ ਸ਼ਕਤੀਸ਼ਾਲੀ ਹੁੰਦੇ ਹਨ। ਇਹ ਕੰਪਿਊਟਰ ਦਫ਼ਤਰਾਂ ਵਿੱਚ ਵੱਡੇ ਤੇ ਗੁੰਝਲਦਾਰ ਕੰਮਾਂ ਨੂੰ ਕਰਵਾਉਣ ਲਈ ਵਰਤੇ ਜਾਂਦੇ ਹਨ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਮੇਨ ਫਰੇਮ ਕੰਪਿਊਟਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Mainframe Computer
ਇਹ ਆਮ ਵਰਤੋਂ ਵਾਲੇ ਨਿੱਜੀ ਕੰਪਿਊਟਰਾਂ (PC) ਤੋਂ ਵਧੇਰੇ ਸ਼ਕਤੀਸ਼ਾਲੀ ਹੁੰਦੇ ਹਨ। ਇਹਨਾਂ ਦੀ ਵਰਤੋਂ ਵੱਡੀ ਮਾਤਰਾ ਵਿੱਚ ਅੰਕੜੇ ਅਤੇ ਸੂਚਨਾਵਾਂ ਦਾ ਪਾਲਨ (Process) ਕਰਨ ਲਈ ਕੀਤੀ ਜਾਂਦੀ ਹੈ। ਬੈਂਕਾਂ , ਬੀਮਾਂ ਕੰਪਨੀਆਂ, ਹਸਪਤਾਲਾਂ ਅਤੇ ਰੇਲਵੇ ਆਦਿ ਵਿੱਚ ਇਹਨਾਂ ਦੀ ਵਰਤੋਂ ਦਿਨੋਂ-ਦਿਨ ਵਧ ਰਹੀ ਹੈ। ਇਹਨਾਂ ਦਾ ਮੁੱਖ ਮੰਤਵ ਵੱਖ-ਵੱਖ ਕੰਪਿਊਟਰ ਸ੍ਰੋਤਾਂ (Sources) ਜਾਂ ਵਸੀਲਿਆਂ ਦੀ ਵੱਖ-ਵੱਖ ਵਰਤੋਂਕਾਰਾਂ ਦਰਮਿਆਨ ਸਾਂਝ ਕਰਨਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1197, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First