ਮੋਨੀ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਮੋਨੀ: ਇਸ ਦਾ ਸ਼ਾਬਦਿਕ ਅਰਥ ਹੈ ਚੁਪ ਰਹਿਣ ਵਾਲਾ, ਜੋ ਬੋਲਦਾ ਨ ਹੋਵੇ। ਚੂੰਕਿ ਮੋਨੀ ਲੋਗ ਆਮ ਤੌਰ ’ਤੇ ਮੁਨੀਆਂ ਜਾਂ ਰਿਸ਼ੀਆਂ ਵਾਲੀ ਜੀਵਨ-ਜੁਗਤ ਅਪਣਾਉਂਦੇ ਹਨ, ਇਸ ਲਈ ਗੁਰੂ ਗ੍ਰੰਥ ਸਾਹਿਬ ਵਿਚ ‘ਮੋਨੀ’ ਨੂੰ ‘ਮੁਨੀ ’ ਦੇ ਅਰਥ ਵਿਚ ਵੀ ਵਰਤ ਲਿਆ ਗਿਆ ਹੈ, ਜਿਵੇਂ ਗੁਰੂ ਅਮਰਦਾਸ ਜੀ ਨੇ ਕਿਹਾ ਹੈ—ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ ਬਿਨੁ ਸਬਦੈ ਕਿਨੈ ਪਾਇਓ ਦੁਖੀਏ ਚਲੇ ਰੋਇ (ਗੁ.ਗ੍ਰੰ.1250)।

ਸਿੱਖ ਧਰਮ ਵਿਚ ਮੋਨੀ ਸਾਧਕ ਬਣਨ ਲਈ ਕੋਈ ਸੰਕੇਤ ਨਹੀਂ ਹੈ। ਪਰ ਹਜ਼ੂਰ ਸਾਹਿਬ ਵਿਚ ਇਕ ਮੋਨੀ ਮੁੱਖ ਗ੍ਰੰਥੀ/ਜੱਥੇਦਾਰ ਦੀ ਹੋਂਦ ਵਲ ਸੰਕੇਤ ਜ਼ਰੂਰ ਕੀਤਾ ਜਾਂਦਾ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19483, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਮੋਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੋਨੀ (ਸੰ.। ਸੰਸਕ੍ਰਿਤ ਮੋਨੀ) ਨਾ ਬੋਲਣ ਵਾਲਾ। ਯਥਾ-‘ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ’। ਤਥਾ-‘ਪੜਿ ਪੜਿ ਪੰਡਿਤ ਮੋਨੀ ਥਾਕੇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19481, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.