ਸਲ੍ਹ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਸਲ੍ਹ: ਇਕ ਭੱਟ ਕਵੀ ਜਿਸ ਦੇ ਤਿੰਨ ਛੰਦ ਗੁਰੂ ਗ੍ਰੰਥ ਸਾਹਿਬ ਵਿਚ ਸੰਕਲਿਤ ਹਨ। ਇਨ੍ਹਾਂ ਵਿਚੋਂ ਇਕ ਗੁਰੂ ਅਮਰਦਾਸ ਸੰਬੰਧੀ ਤੇ ਦੋ ਗੁਰੂ ਰਾਮਦਾਸ ਬਾਰੇ ਕਹੇ ਗਏ ਹਨ। ਸਲਯ ਨੇ ਕਿਹਾ ਹੈ ਕਿ ਤੀਜੇ ਗੁਰੂ ਦੀ ਸ਼ਖ਼ਸੀਅਤ ਸ਼ਬਦ ਦੇ ਹਥਿਆਰ ਨਾਲ ਬਦੀ ਦੇ ਦਲ ਨੂੰ ਸਮੂਲ ਨਸ਼ਟ ਕਰ ਦੇਣ ਵਾਲੀ ਹੈ। ਚੌਥੇ ਗੁਰੂ ਸੰਬੰਧੀ ਦੋ ਛੰਦਾਂ ਵਿਚ ਅੰਕਿਤ ਹੈ ਕਿ ਆਪ ਨੇ ਬੁਰਾਈਆਂ ਨੂੰ ਪਛਾੜ ਕੇ ਰਾਜ-ਯੋਗ ਦਾ ਤਾਜ ਸਿਰ ਤੇ ਸਜਾਇਆ ਹੋਇਆ ਹੈ। ਗੁਰੂ ਜੀ ਵਿਚਲੀ ਬ੍ਰਹਮ ਜੋਤਿ ਆਦਿ ਜੁਗਾਦਿ ਤੋਂ ਪੂਜਾ ਦਾ ਕੇਂਦਰ ਬਣੀ ਆ ਰਹੀ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9120, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no

ਸਲ੍ਹ ਸਰੋਤ : ਪੰਜਾਬ ਕੋਸ਼–ਜਿਲਦ ਪਹਿਲੀ, ਭਾਸ਼ਾ ਵਿਭਾਗ ਪੰਜਾਬ

ਸਲ੍ਹ : ਇਹ ਉਨ੍ਹਾਂ ਭੱਟਾਂ ਵਿਚੋਂ ਇਕ ਸੀ ਜਿਨ੍ਹਾਂ ਨੇ ਗੁਰੂ ਸਾਹਿਬਾਨ ਦੀ ਉਸਤਤ ਵਿਚ ਸਵੱਯੇ ਲਿਖੇ। ਇਸ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੀ ਉਸਤਤ ਵਿਚ ਕ੍ਰਮਵਾਰ ਇਕ ਦੋ ਸਵੱਯੇ ਲਿਖੇ। ਇਸ ਨੇ ਦੋਹਾਂ ਗੁਰੂ ਸਾਹਿਬਾਨ ਬਾਰੇ ਇਹ ਗੱਲ ਆਪਣੇ ਸਵੱਯਾਂ ਵਿਚ ਕਹੀ ਹੈ ਕਿ ਉਨ੍ਹਾਂ ਨੇ ਕਾਮ, ਕ੍ਰੋਧ ਅਤੇ ਮੋਹ ਉੱਪਰ ਜਿੱਤ ਪ੍ਰਾਪਤ ਕਰ ਲਈ ਸੀ। ਸ੍ਰੀ ਗੁਰੂ ਅਮਰ ਦਾਸ ਜੀ ਬਾਰੇ ਇਸ ਨੇ ਇਹ ਵੀ ਕਿਹਾ ਕਿ ਉਹ ਖ਼ੁਦ ਗਿਆਨ ਰੂਪ ਸਨ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਪਹਿਲੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 6702, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-01-11-12-02-53, ਹਵਾਲੇ/ਟਿੱਪਣੀਆਂ: ਹ. ਪੁ.–ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਾਹਿਤਕ ਇਤਿਹਾਸ : 447, 478- ਡਾ. ਰਤਨ ਸਿੰਘ

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.