ਸੂਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਲ (ਨਾਂ,ਇ) 1 ਵਾਯੂ ਦੇ ਪਰਕੋਪ ਕਾਰਨ ਢਿੱਡ ਵਿੱਚ ਉੱਠੀ ਅਸਹਿ ਪੀੜਾ 2 ਕਿੱਕਰ ਦਾ ਕੰਡਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੂਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਲ. ਸੰ. ਸ਼ੂਲ. ਤ੍ਰਿਸੂਲ। ੨ ਨੇਜਾ. ਭਾਲਾ. “ਤੁਹੀ ਸੂਲ ਸੈਥੀ ਤਬਰ, ਤੂੰ ਨਿਖੰਗ ਅਰੁ ਬਾਨ.” (ਸਨਾਮਾ) ੩ ਸ਼ੂਲ (ਨੇਜ਼ੇ) ਵਾਂਙ ਚੁਭਣ ਵਾਲੀ ਢਿੱਡਪੀੜ. Gastralgia. “ਦੁਸਟ ਬ੍ਰਾਹਮਣੁ ਮੂਆ ਹੋਇਕੈ ਸੂਲ.” (ਭੈਰ ਮ: ੫)

 

ਬਹੁਤ ਰੁੱਖਾ , ਕੱਚਾ , ਬੇਹਾ, ਭਾਰੀ ਅਤੇ ਲੇਸਦਾਰ ਅੰਨ ਖਾਣ ਤੋਂ, ਮਲਮੂਤ੍ਰ ਰੋਕਕੇ ਘੋੜੇ ਆਦਿ ਦੀ ਅਸਵਾਰੀ ਕਰਨ ਤੋਂ, ਬਹੁਤ ਚਾਇ ਅਤੇ ਤਮਾਖੂ ਪੀਣ ਤੋਂ ਇਹ ਰੋਗ ਹੁੰਦਾ ਹੈ. ਸੂਲ ਦੇ ਅਨੰਤ ਭੇਦ ਅਤੇ ਕਾਰਣ ਹਨ. ਉਨ੍ਹਾਂ ਅਨੁਸਾਰ ਹੀ ਸਿਆਣੇ ਹਕੀਮ ਦੀ ਰਾਇ ਨਾਲ ਇਲਾਜ ਹੋਣਾ ਚਾਹੀਏ, ਪਰ ਸਾਧਾਰਣ ਸੂਲ ਲਈ ਹੇਠ ਲਿਖੇ ਉੱਤਮ ਉਪਾਉ ਹਨ:—

ਸੁੰਢ, ਸੁਹਾਗੇ ਦੀ ਖਿੱਲ , ਹਿੰਗ , ਇਨ੍ਹਾਂ ਤੇਹਾਂ ਨੂੰ ਅਦਰਕ ਦੇਰਸ ਵਿੱਚ ਪੀਸਕੇ ਮੋਟੇ ਛੋਲੇ ਬਰਾਬਰ ਗੋਲੀ ਬਣਾਓ. ਗਰਮ ਜਲ ਨਾਲ ਇੱਕ ਤੋਂ ਚਾਰ ਗੋਲੀਆਂ ਤੀਕ ਖਵਾਓ.

ਸੌਂਫ ਅਤੇ ਪੋਦੀਨੇ ਦਾ ਅਰਕ ਪਿਆਓ.

ਪੇਟ ਉੱਪਰ ਸੇਕ ਕਰੋ. ਤੁੰਮੇ ਦੀ ਜਵਾਇਨ1 ਦੇਓ. ਗਰਮ ਜਲ ਦੀ ਪਿਚਕਾਰੀ ਕਰੋ. ਕਬਜ ਦੂਰ ਕਰਨ ਲਈ ਇਰੰਡੀ ਦਾ ਤੇਲ ਗਰਮ ਦੁੱਧ ਵਿੱਚ ਪਾਕੇ ਪਿਆਓ.

ਸੁੰਢ, ਕਾਲਾ ਲੂਣ , ਭੁੰਨੀ ਹੋਈ ਹਿੰਗ, ਤਿੰਨੇ ਸਮਾਨ ਲੈ ਕੇ ਸੁਹਾਂਜਨੇ ਦੇ ਰਸ ਵਿੱਚ ਕੋਕਨ ਬੇਰ (ਝਾੜੀ ਬੇਰ) ਬਰਾਬਰ ਗੋਲੀ ਬਣਾਓ. ਗਰਮ ਜਲ ਨਾਲ ਇੱਕ ਗੋਲੀ ਦੇਓ। ੪ ਕੰਡਾ. “ਸੂਲ ਨੇ ਸੰਕਟ ਦੀਯੋ ਸੂਲ ਜ੍ਯੋਂ ਚੁਭੈ ਹੈ ਤਨ.” (ਗੁਪ੍ਰਸੂ) ੫ ਸੂਲੀ , ਜਿਸ ਨਾਲ ਪੁਰਾਣੇ ਸਮੇਂ ਪ੍ਰਾਣ ਦੰਡ ਦਿੱਤਾ ਜਾਂਦਾ ਸੀ। ੬ ਨਗਾਰੇ ਦੀ ਦਬ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੂਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੂਲ ਵੇਖੋ ਸੂਲਿ ਅਤੇ ਸੂਲੀਆ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 25425, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੂਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੂਲ, (ਸੰਸਕ੍ਰਿਤ : ਸ਼ੂਲ) / ਇਸਤਰੀ ਲਿੰਗ : ੧.  ਤਿੱਖੀ ਨੋਕ ਦਾ, ਸੀਖ (ਤ੍ਰਸੂਲ);੨. ਲੰਮਾ ਤਿੱਖਾ ਕੰਡਾ, ਕਿੱਕਰ ਦਾ ਕੰਡਾ, ੩.(ਲਾ਼ ਕ੍ਰਿ ਼ਖੁਭਣਾ) ਚੁਭਣਾ ,ਵੱਜਣਾ,  ਸਖਤ ਪੇਟ ਦਰਦ, ਪੇਟ ਦੀ ਤੀਬਰ ਵੇਦਨਾ ਜੋ ਵਾਯੂ ਦੇ ਪਰਕੋਪ ਕਾਰਣ ਹੁੰਦੀ ਹੈ, ਦਰਜ ਕੁਲੰਜ (ਲਾਗੂ ਕਿਰਿਆ : ਹੋਣਾ, ਪੈਣਾ); ੪. ਸਾੜਾ, ਦੁਖ (ਲਾਗੂ ਕਿਰਿਆ : ਉਠਣਾ, ਹੋਣਾ, ਪੈਣਾ); ੫.  ਮਦੀਨ ਜਾਨਵਰਾਂ ਦੇ ਪਸ਼ਾਬ ਕਰਨ ਦੀ ਥਾਂ, ਮੂਤਰੀ

–ਸੂਲ ਉਠਣਾ, ਮੁਹਾਵਰਾ : ਦੁਖ ਆਉਣਾ, ਸਾੜਾ ਹੋਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-01-07-40, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.